ਪੀ.ਏ.ਯੂ. ਦੇ ਵਿਦਿਆਰਥੀ ਨੂੰ ਗੋਲਡ ਮੈਡਲ ਨਾਲ ਨਿਵਾਜਿਆ ਗਿਆ

06 (2)

ਲੁਧਿਆਣਾ 4 ਸਤੰਬਰ
ਪੀ.ਏ.ਯੂ. ਦੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਦੇ ਸਾਬਕਾ ਵਿਦਿਆਰਥੀ ਡਾ. ਲਵਲੀਨ ਕੌਰ ਨੂੰ ਬੀਤੇ ਦਿਨੀਂ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ| ਇਹ ਗੋਲਡ ਮੈਡਲ ਲਵਲੀਨ ਕੌਰ ਨੂੰ ਭਾਰਤੀ ਖੇਤੀ ਖੋਜ ਪ੍ਰੀਸ਼ਦ ਵੱਲੋਂ ਪ੍ਰਾਯੋਜਿਤ ਅੰਤਰਰਾਸ਼ਟਰੀ ਖੇਤੀ ਕਾਨਫਰੰਸ ਦੌਰਾਨ ਮਿਲਿਆ| ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਚ ਇਸ ਕਾਨਫਰੰਸ ਦਾ ਆਯੋਜਨ ਖੇਤੀ ਦੇ ਨਵੀਨ ਵਿਕਾਸ ਅਤੇ ਸਹਾਇਕ ਵਿਗਿਆਨਾਂ ਦੇ ਸੰਬੰਧ ਵਿਚ ਕੀਤਾ ਗਿਆ ਸੀ| ਡਾ. ਲਵਲੀਨ ਕੌਰ ਨੇ ਆਪਣਾ ਸਮੁੱਚਾ ਖੋਜ ਕਾਰਜ ਵਿਭਾਗ ਦੇ ਪ੍ਰੋਫੈਸਰ ਡਾ. ਕੰਵਲਜੀਤ ਕੌਰ ਦੀ ਨਿਗਰਾਨੀ ਹੇਠ ਸੰਪੂਰਨ ਕੀਤਾ|

ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਮਾਨਵਇੰਦਰਾ ਸਿੰਘ ਗਿੱਲ ਅਤੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਦੇ ਮੁਖੀ ਡਾ. ਕਿਰਨਜੋਤ ਸਿੱਧੂ ਨੇ ਡਾ. ਲਵਲੀਨ ਕੌਰ ਅਤੇ ਉਹਨਾਂ ਦੇ ਨਿਗਰਾਨ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ|

You may have missed