ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਅੱਜ 42ਵੇਂ ਦਿਨ ਵੀ ਜਾਰੀ

0c92694e-0381-4132-88ec-33d4340317a0 (1)

ਖਨੌਰੀ  07-01-2025 (ਅਮਰੀਕ ਸਿੰਘ ਪ੍ਰਿੰਸ)

ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਅੱਜ 42ਵੇਂ ਦਿਨ ਵੀ ਜਾਰੀ ਰਿਹਾ।।ਅੱਜ ਮਾਨਯੋਗ ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਕਿਸਾਨ ਮੋਰਚੇ ਵਿੱਚ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਣ ਲਈ ਪਹੁੰਚੀ। ਇਸ ਕਮੇਟੀ ਵਿੱਚ ਨਵਾਬ ਸਿੰਘ, ਦਵਿੰਦਰ ਸ਼ਰਮਾ, ਰਣਜੀਤ ਘੁੰਮਣ, ਸੁਖਪਾਲ ਸਿੰਘ ਖਹਿਰਾ, ਬੀ.ਐਸ.ਸੰਧੂ ਅਤੇ ਹੋਰ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਸ਼ਾਮਿਲ ਸਨ। ਕਮੇਟੀ ਪ੍ਰਧਾਨ ਨਵਾਬ ਸਿੰਘ ਜੀ ਨੇ ਜਗਜੀਤ ਸਿੰਘ ਡੱਲੇਵਾਲ ਜੀ ਦੀ ਸਿਹਤ ਬਾਰੇ ਚਿੰਤਾ ਪ੍ਰਗਟ ਕਰੀ, ਪਰ ਜਗਜੀਤ ਸਿੰਘ ਡੱਲੇਵਾਲ ਜੀ ਨੇ ਸਤਿਕਾਰਯੋਗ ਨਵਾਬ ਸਿੰਘ ਜੀ ਨੂੰ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀ ਜਾਨ ਮੇਰੀ ਜਾਨ ਤੋਂ ਵੱਧ ਅਹਿਮ ਸੀ ਜਿੰਨਾਂ ਨੇ ਸਰਕਾਰ ਦੀਆ ਗ਼ਲਤ ਨੀਤੀਆਂ ਕਾਰਨ ਖੁਦਕੁਸ਼ੀ ਕਰ ਲਈ ਅਤੇ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਯਤੀਮ ਬੱਚਿਆਂ ਦੀ ਜ਼ਿੰਦਗੀ ਮੇਰੀ ਜਾਨ ਤੋਂ ਵੱਧ ਅਹਿਮ ਹੈ। ਉਸ ਨੇ ਕਿਹਾ ਇਹ ਅਹਿਮ ਨਹੀਂ ਹੈ ਕਿ ਮੈਂ ਜੀਵਾਂ ਜਾਂ ਮਰਾ ਉਸ ਨਾਲੋ ਵੱਧ ਅਹਿਮ MSP ਦਾ ਗਾਰੰਟੀ ਕਾਨੂੰਨ ਬਣਾਉਣਾ ਜ਼ਿਆਦਾ ਜ਼ਰੂਰੀ ਹੈ। ਉਨ੍ਹਾਂ ਨਵਾਬ ਸਿੰਘ ਜੀ ਨੂੰ ਬੇਨਤੀ ਕੀਤੀ ਕਿ ਤੁਸੀਂ ਮਾਣਯੋਗ ਸੁਪਰੀਮ ਕੋਰਟ ਨੂੰ ਬੇਨਤੀ ਕਰੋ ਕਿ ਕੇਂਦਰੀ ਖੇਤੀਬਾੜੀ ਮੰਤਰੀ ਕਹਿ ਰਹੇ ਹਨ ਕਿ ਉਹ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਮੰਨਣਗੇ ਤਾਂ ਅਜਿਹੀ ਸਥਿਤੀ ਵਿੱਚ ਮਾਣਯੋਗ ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ ਹੁਕਮ ਦੇਣ ਕਿ ਉਹ ਸੰਸਦ ਦੀ ਖੇਤੀਬਾੜੀ ਦੇ ਵਿਸ਼ੇ ਉੱਪਰ ਬਣੀ ਸਥਾਈ ਕਮੇਟੀ ਦੀ ਰਿਪੋਰਟ ਦਾ ਸਨਮਾਨ ਕਰਦੇ ਹੋਏ MSP ਦਾ ਗਾਰੰਟੀ ਕਾਨੂੰਨ ਬਣਾਇਆ ਜਾਵੇ ਤਾਂ ਕਿ ਕਿਸਾਨਾ ਦੀਆ ਖੁਦਕੁਸ਼ੀਆਂ ਨੂੰ ਰੋਕਿਆ ਜਾ ਸਕੇ। ਜਗਜੀਤ ਸਿੰਘ ਡੱਲੇਵਾਲ ਜੀ ਨੇ ਕਿਹਾ ਕਿ 2018 ਵਿੱਚ ਮਾਣਯੋਗ ਜਬਲਪੁਰ ਹਾਈਕੋਰਟ ਨੇ ਵੀ ਫੈਸਲਾ ਦੇ ਚੁੱਕਿਆ ਹੈ ਕਿ ਕਿਸੇ ਵੀ APMC ਮੰਡੀ ਵਿੱਚ ਕਿਸੇ ਵੀ ਫਸਲ ਦੀ ਪਹਿਲੀ ਬੋਲੀ ਸਰਕਾਰ ਵੱਲੋਂ ਐਲਾਨੀ ਗਈ MSP ਤੋਂ ਥੱਲੇ ਨਹੀਂ ਹੋਣੀ ਚਾਹੀਦੀ ਪਰ 6 ਸਾਲ ਬਾਅਦ ਵੀ ਮਾਣਯੋਗ ਕੋਰਟ ਦੇ ਉਸ ਹੁਕਮ ਫੈਸਲੇ ਦਾ ਸਨਮਾਨ ਨਹੀਂ ਕੀਤਾ ਜਾ ਰਿਹਾ ਹੈ। ਜਗਜੀਤ ਸਿੰਘ ਡੱਲੇਵਾਲ ਜੀ ਨੇ ਕਿਹਾ ਕਿ ਜਿੰਨਾ ਚਿਰ ਵਾਹਿਗੁਰੂ ਦੀ ਮਰਜੀ ਹੈ ਉਹਨਾਂ ਨੂੰ ਕੁੱਝ ਨਹੀਂ ਹੋਵੇਗਾ, ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ 10 ਜਨਵਰੀ ਨੂੰ ਦੇਸ਼ ਭਰ ਵਿੱਚ ਪਿੰਡ ਪੱਧਰ ’ਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਤਾਂ ਜੋ ਸਰਕਾਰ ਨੂੰ ਪਤਾ ਲੱਗੇ ਕਿ ਸਾਰੇ ਪਿੰਡਾਂ ਦੇ ਲੋਕ MSP ਗਾਰੰਟੀ ਕਾਨੂੰਨ ਦੇ ਹੱਕ ਵਿੱਚ ਖੜੇ ਹਨ।
ਧੰਨਵਾਦ ਸਹਿਤ

You may have missed