ਭਾਜਪਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਜ਼ਿਲ੍ਹਾ ਅਧਿਕਾਰੀਆਂ ਸਮੇਤ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਦਾ ਕੀਤਾ ਸਵਾਗਤ 

WhatsApp Image 2025-07-07 at 18.48.47

ਲੁਧਿਆਣਾ 7 ਜੁਲਾਈ ( ਅਮਰੀਕ ਸਿੰਘ ਪ੍ਰਿੰਸ )

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਦਾ ਅੱਜ ਲੁਧਿਆਣਾ ਪਹੁੰਚਣ ‘ਤੇ ਸਾਹਨੇਵਾਲ ਵਿਖੇ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨੇ ਗੁਲਦਸਤੇ ਦੇਕੇ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਮੁੱਖ ਮੰਤਰੀ ਡਾ. ਮੋਹਨ ਯਾਦਵ ਵਲੋ ਲੁਧਿਆਣਾ ਦੇ ਉਦਯੋਗਪਤੀਆਂ ਨੂੰ ਸੂਬੇ ਦੀ ਨਵੀਂ ਉਦਯੋਗਿਕ ਨੀਤੀ, ਨਿਵੇਸ਼ ਪ੍ਰਮੋਸ਼ਨ ਸਕੀਮਾਂ, ਪੀਐਮ ਮਿੱਤਰਾ ਪਾਰਕ, ਟੈਕਸਟਾਈਲ ਓਡੀਓਪੀ, ਗਲੋਬਲ ਸਮਰੱਥਾ ਕੇਂਦਰਾਂ ਅਤੇ ਲੌਜਿਸਟਿਕਸ-ਯੋਗ ਕਲੱਸਟਰਾਂ ਬਾਰੇ ਜਾਣਕਾਰੀ ਦੇਣ ਨਾਲ ਲੁਧਿਆਣਾ ਦੇ ਉਦਯੋਗ ਪ੍ਰਫੁੱਲਤ ਹੋਣਗੇ। ਇਸ ਮੌਕੇ ਭਾਜਪਾ ਦੇ ਸੂਬਾ ਕੋਰ ਗਰੁੱਪ ਮੈਂਬਰ ਜੀਵਨ ਗੁਪਤਾ, ਭਾਜਪਾ ਦੇ ਸੀਨੀਅਰ ਨੇਤਾ ਅਸ਼ੋਕ ਲੂੰਬਾ, ਜ਼ਿਲ੍ਹਾ ਜਨਰਲ ਸਕੱਤਰ ਸਰਦਾਰ ਨਰਿੰਦਰ ਸਿੰਘ ਮੱਲੀ, ਜ਼ਿਲ੍ਹਾ ਉਪ ਪ੍ਰਧਾਨ ਮਹੇਸ਼ ਦੱਤ ਸ਼ਰਮਾ, ਮਨੀਸ਼ ਚੋਪੜਾ ਲੱਕੀ, ਜ਼ਿਲ੍ਹਾ ਸਕੱਤਰ ਸੁਮਿਤ ਟੰਡਨ, ਜ਼ਿਲ੍ਹਾ ਪ੍ਰੈਸ ਸਕੱਤਰ ਡਾ. ਸਤੀਸ਼ ਕੁਮਾਰ, ਦਫ਼ਤਰ ਸਕੱਤਰ ਪਰਵੀਨ ਸ਼ਰਮਾ ਮੌਜੂਦ ਸਨ।

You may have missed